#NankanaSahib ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਰੋਕ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬੋਲੇ। ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਤੇ ਕੋਵਿਡ-19 ਕਾਰਨ ਇਹ ਰੋਕ ਲਗਾਈ ਗਈ ਹੈ। ਨਨਕਾਣਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼ਰਧਾਲੂਆਂ ਦੇ ਜਥੇ ਨੇ ਜਾਣਾ ਸੀ। ਇਸ ਮਸਲੇ ’ਤੇ ਐੱਸਜੀਪੀਸੀ ਪ੍ਰਧਾਨ ਜਗੀਰ ਕੌਰ ਨੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਅਤੇ ਪੀਐੱਮ ਮੋਦੀ ਨੂੰ ਚਿੱਠੀ ਲਿਖੀ ਹੈ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)