ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਸੜਕਾਂ ’ਤੇ ਵੱਡੀ ਗਿਣਤੀ ਵਿੱਚ ਟਰੈਕਟਰ ਦਿਖੇ। ਖੇਤੀ ਕਾਨੂੰਨਾਂ ਖਿਲਾਫ਼ ਟਰੈਕਟਰ ਰੈਲੀ ਕੱਢੀ ਗਈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੜਕਾਂ ’ਤੇ ਉਤਰੇ ਸਨ। ਦਿੱਲੀ ਦੇ ਬਾਰਡਰਾਂ ਤੋਂ ਵੀ 7 ਜਨਵਰੀ ਨੂੰ ਵੀ ਟਰੈਕਟਰ ਰੈਲੀ ਹੋਏਗੀ। ਕਿਸਾਨਾਂ ਆਗੂਆਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਸਿਰਸਾ ਵਿੱਚ ਵੀ ਟਕੈਟਰ ਮਾਰਚ ਕੱਢਿਆ ਗਿਆ। ਰਾਣੀਆ ਕਸਬੇ ਵਿੱਚ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਕਿਸਾਨ ਟਰੈਕਟਰ ਲੈ ਕੇ ਉਤਰੇ। (ਰਿਪੋਰਟ- ਪ੍ਰਭੂ ਦਿਆਲ, ਰਵਿੰਦਰ ਸਿੰਘ ਰੌਬਿਨ, ਐਡਿਟ- ਸੁਮਿਤ ਵੈਦ)