ਸ਼ੁੱਕਰਵਾਰ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਵੀ ਸਾਫ਼ ਕਰ ਦਿੱਤਾ ਕਿ ਉਹ ਖੇਤਬਾੜੀ ਕਾਨੂੰਨ ਰੱਦ ਹੋਣ ਤੱਕ ਰੇਲਾਂ ਨੂੰ ਨਹੀਂ ਚੱਲਣ ਦੇਣਗੇ। ਇਸ ਵਿਚਾਲੇ ਪੰਜਾਬ ਦੀ ਸਨਅਤ ’ਤੇ ਇਸ ਦਾ ਕਾਫੀ ਮਾੜਾ ਅਸਰ ਪੈ ਰਿਹਾ ਹੈ। ਸਨਅਤਕਾਰਾਂ ਕੋਲ ਆਡਰ ਤਾਂ ਹਨ ਪਰ ਉਨ੍ਹਾਂ ਨੂੰ ਮਾਲ ਪਹੁੰਚਾਉਣ ਵਿੱਚ ਕਾਫੀ ਦਿੱਕਤ ਹੋ ਰਹੀ ਹੈ। ਰਿਪੋਰਟ-ਰਵਿੰਦਰ ਸਿੰਘ ਰੌਬਿਨ, ਐਡਿਟ-ਰਾਜਨ ਪਪਨੇਜਾ #industryinPunjab #Industry #Punjab