Pegasus: ਇਸ ਸੂਚੀ ‘ਚ ਕਥਿਤ ਤੌਰ ਉੱਤੇ ਸ਼ਾਮਲ ਦੋ ਪੰਜਾਬੀ ਆਪਣੀ ‘ਜਾਸੂਸੀ’ ਬਾਰੇ ਕੀ ਦੱਸਦੇ ਹਨ|

ਪੈਗਾਸਸ ਦੇ ਮੁੱਦੇ ਨੇ ਭਾਰਤ ਦੀ ਸਿਆਸਤ, ਮਨੁੱਖੀ ਹੱਕਾਂ ਦੇ ਕਾਰਕੁਨਾਂ, ਜੱਜਾਂ ਤੇ ਪੱਤਰਕਾਰਾਂ ਵਿਚਾਲੇ ਤਰਥੱਲੀ ਮਚਾਈ ਹੋਈ ਹੈ। ਪੈਗਾਸਸ ਇੱਕ ਅਜਿਹਾ ਸਾਫ਼ਟਵੇਅਰ ਹੈ, ਜਿਸ ਨੂੰ ਜਸੂਸੀ ਲਈ ਵਰਤਿਆ ਜਾਂਦਾ ਹੈ। ਸਾਫ਼ਟਵੇਅਰ ਬਣਾਉਣ ਵਾਲੀ ਇਜ਼ਰਾਇਲੀ ਕੰਪਨੀ ਐੱਨਐੱਸਓ ਮੁਤਾਬਕ ਇਸ ਸਾਫ਼ਟਵੇਅਰ ਨੂੰ ਸਿਰਫ਼ ਕਿਸੇ ਮੁਲਕ ਦੀ ਸਰਕਾਰ ਨੂੰ ਹੀ ਵੇਚਿਆ ਜਾਂਦਾ ਹੈ। ਪੈਗਾਸਸ ਦੀ ਲਿਸਟ ਬਾਰੇ ਜਾਣਕਾਰੀ ਜਨਤਕ ਹੋਣ ਤੋਂ ਬਾਅਦ ਭਾਰਤੀ ਸੰਸਦ ਵਿੱਚ ਕਈ ਵਾਰ ਹੰਗਾਮਿਆਂ ਕਾਰਨ ਕਾਰਵਾਈਆਂ ਮੁਲਤਵੀ ਵੀ ਹੋਈਆਂ ਹਨ। ਸੁਪਰੀਮ ਕੋਰਟ ਵਿੱਚ ਵੀ ਪੈਗਾਸਸ ਦੇ ਮਾਮਲੇ ’ਤੇ ਸੁਣਵਾਈ ਚੱਲ ਰਹੀ ਹੈ। ਖ਼ਬਰ ਵੈਬਸਾਈਟ ‘ਦਿ ਵਾਇਰ’ ਅਨੁਸਾਰ ਕੰਪਨੀ ਦੇ ਗਾਹਕਾਂ ਦੀ ਜਿਨ੍ਹਾਂ ਲੋਕਾਂ ਵਿੱਚ ਦਿਲਚਸਪੀ ਸੀ, ਉਨ੍ਹਾਂ ਨਾਲ ਜੁੜੇ 50,000 ਨੰਬਰਾਂ ਦਾ ਇੱਕ ਡੇਟਾਬੇਸ ਜਨਤਕ ਹੋਇਆ ਹੈ ਅਤੇ ਉਸ ਵਿੱਚ 300 ਤੋਂ ਜ਼ਿਆਦਾ ਨੰਬਰ ਭਾਰਤੀਆਂ ਦੇ ਹਨ। ‘ਦਿ ਵਾਇਰ’ ਉਨ੍ਹਾਂ 16 ਕੌਮਾਂਤਰੀ ਮੀਡੀਆ ਅਦਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਲੀਕ ਹੋਏ ਡੇਟਾਬੇਸ ਅਤੇ ਪੈਗਾਸਸ ਸਪਾਈਵੇਅਰ ਦੀ ਵਰਤੋਂ ਦੀ ਪੜਤਾਲ ਕੀਤੀ ਹੈ। ਇਸ ਜਾਂਚ ਦੀ ਪੈਰਿਸ ਦੀ ਗ਼ੈਰ-ਮੁਨਾਫ਼ਾ ਸੰਸਥਾ ਫਾਰਬਿਡਨ ਸਟੋਰੀਜ਼ ਤੇ ਐਮਨੇਸਟੀ ਇੰਟਰਨੈਸ਼ਨਲ ਨੇ ਹਮਾਇਤ ਦਿੱਤੀ ਹੈ। ਇਸ ਤੋਂ ਬਾਅਦ ਪਤਾ ਲੱਗਿਆ ਕਿ ਪੈਗਾਸਸ ਦੇ ਕਥਿਤ ਤੌਰ ‘ਤੇ ਲੀਕ ਹੋਏ ਡੇਟਾ ਵਿੱਚ ਪੰਜਾਬ ਦੇ ਉਨ੍ਹਾਂ ਦੋ ਵਕੀਲਾਂ ਦੇ ਨਾਮ ਵੀ ਸ਼ਾਮਿਲ ਹਨ, ਜੋ ਮਨੁੱਖੀ ਹੱਕਾਂ ਜਾਂ ਅੱਤਵਾਦ ਨਾਲ ਜੁੜੇ ਮਾਮਲਿਆਂ ਦੀ ਪੈਰਵੀ ਕਰ ਰਹੇ ਹਨ। ਇਨ੍ਹਾਂ ਵਿੱਚ ਇੱਕ ਨਾਮ ਤਰਨਤਾਰਨ ਦੇ ਵਕੀਲ ਜਗਦੀਪ ਸਿੰਘ ਰੰਧਾਵਾ ਦਾ ਹੈ ਤੇ ਦੂਜਾ ਨਾਂ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਦਾ ਹੈ। Report- Team BBC Punjabi Voice- Dalip Singh Inputs- Gurminder Grewal/ Ravinder Singh Robin/ Edit- Sadaf Khan

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Meet theatre artists Bharti Singh & Anita Devgan |

https://www.youtube.com/watch?v=mjy-k0NDlzM ਵਿਸ਼ਵ ਰੰਗ-ਮੰਚ ਦਿਵਸ ਮੌਕੇ ਮਸ਼ਹੂਰ ਕਲਾਕਾਰ ਭਾਰਤੀ ਸਿੰਘ ਅਤੇ ਅਨੀਤਾ ਦੇਵਗਨ ਨਾਲ ਗੱਲਬਾਤ | REPORT- RAVINDER SINGH ROBIN

Udham Singh : Important places related to him |

https://www.youtube.com/watch?v=fjXUHP3rwGY ਊਧਮ ਸਿੰਘ ਦਾ ਜਨਮ 26 ਦਸਬੰਰ, 1899 ਨੂੰ ਉਸ ਵੇਲੇ ਦੀ ਪਟਿਆਲਾ ਰਿਆਸਤ ਦੇ ਪਿੰਡ ਸ਼ਾਹਪੁਰ ਵਿੱਚ ਹੋਇਆ ਸੀ। ਇਹ ਪਿੰਡ ਅੱਜ-ਕੱਲ੍ਹ ਸੁਨਾਮ ਦਾ...

The LatestLY has quoted me : Guru Nanak Dev 550th Birth Anniversary: Pakistani Artist Pays Tribute to First Guru of Sikhs by Creating 3D...

https://www.latestly.com/social-viral/guru-nanak-dev-550th-birth-anniversary-pakistani-artist-pays-tribute-to-first-guru-of-sikhs-by-creating-3d-art-piece-of-darbar-sahib-gurudwara-with-nails-watch-video-1317239.html

Sikhs around world deplore former PSGPC chief’s killing

By Ravinder Singh Robin Amritsar, Apr. 22 (ANI): The killing of former president of the Pakistan Sikh Gurdwara Parbandhak Committee (PSGPC) Swarn Singh on...