ਸਿੱਖਾਂ ਦੇ ਚੌਥੇ ਗੁਰੂ, ਸ਼੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਦਰਸ਼ਨਾਂ ਲਈ ਪਹੁੰਚੇ। ਗੁਰਪੁਰਬ ਮੌਕੇ ਦਰਬਾਰ ਸਾਹਿਬ ਵਿੱਚ ਸੋਹਣੀ ਸਜਾਵਟ ਕੀਤੀ ਹੋਈ ਹੈ। ਦੇਸ਼-ਦੁਨੀਆ ਤੋਂ ਸ਼ਰਧਾਲੂ ਇੱਥੇ ਪਹੁੰਚੇ ਹੋਏ ਹਨ। ਇਸ ਮੌਕੇ ਅਕਾਲ ਤਖ਼ਤ ਜਥੇਦਾਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਨੂੰ ਪ੍ਰੇਰਣਾ ਸਰੋਤ ਦੱਸਿਆ। (ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰੁਬਾਇਤ)