ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾਵੇਗਾ। ਸ਼ਰਧਾਲੂ ਨਨਕਾਣਾ ਸਾਹਿਬ ਸਣੇ ਕਈ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਸੈਂਕੜੇ ਲੋਕੀ ਅੱਜ ਅਟਾਰੀ-ਵਾਹਗਾ ਸਰੱਹਦ ’ਤੇ ਪਾਕਿਸਤਾਨ ਜਾਣ ਲਈ ਇਕੱਠੇ ਹੋਏ। (ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ)