ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸੁਹਾਵਾ ਦੇ ਰਹਿਣ ਵਾਲੇ ਜਤਿੰਦਰਪਾਲ ਸਿੰਘ ਦਾ ਲੰਘੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਤਿੰਦਰਪਾਲ ਸਿੰਘ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਪੀਆਰ ਸੀ।16 ਅਪ੍ਰੈਲ ਨੂੰ ਹੀ ਜਤਿੰਦਰਪਾਲ ਭਾਰਤ ਆਪਣੇ ਘਰ ਆਇਆ ਸੀ। ਜਤਿੰਦਰਪਾਲ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ ਤੇ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ