ਨਵਜੋਤ ਸਿੱਧੂ ਬਾਰੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਚਿੱਠੀ ਹੁਣ ਜਨਤਕ ਹੋਈ ਹੈ ਜਿਸ ਵਿੱਚ ਨਵਜੋਤ ਸਿੱਧੂ ਬਾਰੇ ਸ਼ਿਕਾਇਤ ਕੀਤੀ ਗਈ ਸੀ। ਜਦੋਂ ਨਵਜੋਤ ਸਿੱਧੂ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਪੰਜਾਬ ਵਿੱਚ ਰੇਤ ਦੀਆਂ ਮਹਿੰਗੀਆਂ ਕੀਮਤਾਂ ਬਾਰੇ ਨਵਜੋਤ ਸਿੱਧੂ ਨੇ ਕੇਜਰੀਵਾਲ ਤੇ ਭਗਵੰਤ ਮਾਨ ’ਤੇ ਨਿਸ਼ਾਨਾ ਲਾਇਆ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਦਿਤੀ ਬਾਜਪਈ