ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਬਰਸੀ ਮੌਕੇ ਹਰਿਮੰਦਰ ਸਾਹਿਬ ਵਿਖੇ ਵੱਡਾ ਇਕੱਠ ਵੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਇਲਾਵਾ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਬੰਦੀ ਸਿੰਘਾਂ ਦੇ ਵੀ ਨਾਅਰੇ ਲੱਗੇ। ਉੱਥੇ ਮੌਜੂਦ ਸਿਮਰਨਜੀਤ ਸਿੰਘ ਮਾਨ ਨੇ ਵੀ ਬੰਦੀ ਸਿੰਘਾਂ ਦੀ ਗੱਲ ਕੀਤੀ। ਇਸ ਤੋਂ ਇਲਾਵਾ ਜਥੇਦਾਰ ਦੇ ਹਥਿਆਰਾਂ ਦੀ ਟ੍ਰੇਨਿੰਗ ਵਾਲੇ ਬਿਆਨ ’ਤੇ SGPC ਪ੍ਰਧਾਨ ਨੇ ਸਪੱਸ਼ਟੀਕਰਨ ਵੀ ਦਿੱਤਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ