ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਨਿਗਰਾਨੀ ਲਈ ਬਣਾਈ ਗਈ 7 ਮੈਂਬਰੀ ਕਮੇਟੀ ਤੋਂ ਹਟਾਏ ਜਾਣ ਲਈ ਕਿਹਾ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਉੱਤੇ ਪ੍ਰਤੀਕਰਮ ਦਿੰਦਿਆਂ ਲਿਖਿਆ ਕਿ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਈ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #sgpc #sikh #amritsar