ਰਣਜੀਤ ਸਿੰਘ ਤਿਹਾੜ ਜੇਲ੍ਹ ਚੋਂ ਬਾਹਰ ਆ ਗਏ ਹਨ। 29 ਜਨਵਰੀ ਨੂੰ ਸਿੰਘੂ ਬਾਰਡਰ ’ਤੇ ਹੋਈ ਹਿੰਸਾ ਦੌਰਾਨ ਪੁਲਿਸ ਨੇ ਰਣਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਧਰਨੇ ’ਤੇ ਬੈਠੇ ਕਿਸਾਨਾਂ ’ਤੇ ਬਾਹਰੋਂ ਆਏ ਕੁਝ ਲੋਕਾਂ ਨੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਸੀ। ਰਣਜੀਤ ਸਿੰਘ ਨੂੰ ਲੈ ਕੇ ਜਾਂਦਿਆਂ ਦੀ ਵੀਡੀਓ ਕਾਫ਼ੀ ਵਾਇਰਲ ਹੋਈ ਸੀ। ਤਿਹਾੜ ਜੇਲ੍ਹ ਤੋਂ ਬਾਹਰ ਆਏ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਆਪਣੀ ਆਪਬੀਤੀ ਸੁਣਾਈ। ਕਿਸਾਨਾਂ ਅਤੇ ਸਰਕਾਰ ਦੇ ਵਿਚਾਲੇ 11 ਦੌਰ ਦੀ ਬੈਠਕ ਸਿਰੇ ਨਹੀਂ ਚੜ੍ਹੀ ਹੈ। ਇਸ ਨਾਲ ਆਗੂਆਂ ਦੀ ਮੰਗ ਹੈ ਕਿ ਤਿੰਨੋਂ ਖ਼ੇਤੀ ਕਾਨੂੰਨ ਵਾਪਸ ਹੋਣ ਅਤੇ ਐੱਮਐੱਸਪੀ ’ਤੇ ਕਾਨੂੰਨ ਬਣੇ। ਸਰਕਾਰ ਖ਼ੇਤੀ ਕਾਨੂੰਨਾਂ ’ਚ ਕਈ ਸੋਧਾਂ ਕਰਨ ਨੂੰ ਤਿਆਰ ਵੀ ਹੋਈ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਵਿ ਸ਼ੰਕਰ #farmersprotest #RanjitSingh #ManjinderSinghSirsa