ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 26 ਜਨਵਰੀ ਨੂੰ ਦਿੱਲੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ, “26 ਜਨਵਰੀ ਨੂੰ ਦਿੱਲੀ ‘ਚ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ। ਉਨ੍ਹਾਂ ਘਟਨਾਵਾਂ ਨੇ ਅੰਦੋਲਨ ਨੂੰ ਢਾਹ ਲਾਉਣ ਦਾ ਕੰਮ ਵੀ ਕੀਤਾ। ਅੰਦੋਲਨ ਨੂੰ ਜ਼ਾਬਤੇ ਵਿੱਚ ਰੱਖਣ ਦੀ ਜ਼ਿੰਮੇਵਾਰੀ ਅੰਦੋਲਨ ਦੀ ਅਗਵਾਈ ਕਰਨ ਵਾਲੇ ਆਗੂਆਂ ਦੀ ਹੁੰਦੀ ਹੈ।” ਰਿਪੋਰਟ: ਰਵਿੰਦਰ ਸਿੰਘ ਰੋਬਿਨ ਐਡਿਟ: ਸਦਫ਼ ਖ਼ਾਨ #FarmersProtest #Jathedarharpreetsingh #Farmlaws