Pegasus: ਇਸ ਸੂਚੀ ‘ਚ ਕਥਿਤ ਤੌਰ ਉੱਤੇ ਸ਼ਾਮਲ ਦੋ ਪੰਜਾਬੀ ਆਪਣੀ ‘ਜਾਸੂਸੀ’ ਬਾਰੇ ਕੀ ਦੱਸਦੇ ਹਨ|

ਪੈਗਾਸਸ ਦੇ ਮੁੱਦੇ ਨੇ ਭਾਰਤ ਦੀ ਸਿਆਸਤ, ਮਨੁੱਖੀ ਹੱਕਾਂ ਦੇ ਕਾਰਕੁਨਾਂ, ਜੱਜਾਂ ਤੇ ਪੱਤਰਕਾਰਾਂ ਵਿਚਾਲੇ ਤਰਥੱਲੀ ਮਚਾਈ ਹੋਈ ਹੈ। ਪੈਗਾਸਸ ਇੱਕ ਅਜਿਹਾ ਸਾਫ਼ਟਵੇਅਰ ਹੈ, ਜਿਸ ਨੂੰ ਜਸੂਸੀ ਲਈ ਵਰਤਿਆ ਜਾਂਦਾ ਹੈ। ਸਾਫ਼ਟਵੇਅਰ ਬਣਾਉਣ ਵਾਲੀ ਇਜ਼ਰਾਇਲੀ ਕੰਪਨੀ ਐੱਨਐੱਸਓ ਮੁਤਾਬਕ ਇਸ ਸਾਫ਼ਟਵੇਅਰ ਨੂੰ ਸਿਰਫ਼ ਕਿਸੇ ਮੁਲਕ ਦੀ ਸਰਕਾਰ ਨੂੰ ਹੀ ਵੇਚਿਆ ਜਾਂਦਾ ਹੈ। ਪੈਗਾਸਸ ਦੀ ਲਿਸਟ ਬਾਰੇ ਜਾਣਕਾਰੀ ਜਨਤਕ ਹੋਣ ਤੋਂ ਬਾਅਦ ਭਾਰਤੀ ਸੰਸਦ ਵਿੱਚ ਕਈ ਵਾਰ ਹੰਗਾਮਿਆਂ ਕਾਰਨ ਕਾਰਵਾਈਆਂ ਮੁਲਤਵੀ ਵੀ ਹੋਈਆਂ ਹਨ। ਸੁਪਰੀਮ ਕੋਰਟ ਵਿੱਚ ਵੀ ਪੈਗਾਸਸ ਦੇ ਮਾਮਲੇ ’ਤੇ ਸੁਣਵਾਈ ਚੱਲ ਰਹੀ ਹੈ। ਖ਼ਬਰ ਵੈਬਸਾਈਟ ‘ਦਿ ਵਾਇਰ’ ਅਨੁਸਾਰ ਕੰਪਨੀ ਦੇ ਗਾਹਕਾਂ ਦੀ ਜਿਨ੍ਹਾਂ ਲੋਕਾਂ ਵਿੱਚ ਦਿਲਚਸਪੀ ਸੀ, ਉਨ੍ਹਾਂ ਨਾਲ ਜੁੜੇ 50,000 ਨੰਬਰਾਂ ਦਾ ਇੱਕ ਡੇਟਾਬੇਸ ਜਨਤਕ ਹੋਇਆ ਹੈ ਅਤੇ ਉਸ ਵਿੱਚ 300 ਤੋਂ ਜ਼ਿਆਦਾ ਨੰਬਰ ਭਾਰਤੀਆਂ ਦੇ ਹਨ। ‘ਦਿ ਵਾਇਰ’ ਉਨ੍ਹਾਂ 16 ਕੌਮਾਂਤਰੀ ਮੀਡੀਆ ਅਦਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਲੀਕ ਹੋਏ ਡੇਟਾਬੇਸ ਅਤੇ ਪੈਗਾਸਸ ਸਪਾਈਵੇਅਰ ਦੀ ਵਰਤੋਂ ਦੀ ਪੜਤਾਲ ਕੀਤੀ ਹੈ। ਇਸ ਜਾਂਚ ਦੀ ਪੈਰਿਸ ਦੀ ਗ਼ੈਰ-ਮੁਨਾਫ਼ਾ ਸੰਸਥਾ ਫਾਰਬਿਡਨ ਸਟੋਰੀਜ਼ ਤੇ ਐਮਨੇਸਟੀ ਇੰਟਰਨੈਸ਼ਨਲ ਨੇ ਹਮਾਇਤ ਦਿੱਤੀ ਹੈ। ਇਸ ਤੋਂ ਬਾਅਦ ਪਤਾ ਲੱਗਿਆ ਕਿ ਪੈਗਾਸਸ ਦੇ ਕਥਿਤ ਤੌਰ ‘ਤੇ ਲੀਕ ਹੋਏ ਡੇਟਾ ਵਿੱਚ ਪੰਜਾਬ ਦੇ ਉਨ੍ਹਾਂ ਦੋ ਵਕੀਲਾਂ ਦੇ ਨਾਮ ਵੀ ਸ਼ਾਮਿਲ ਹਨ, ਜੋ ਮਨੁੱਖੀ ਹੱਕਾਂ ਜਾਂ ਅੱਤਵਾਦ ਨਾਲ ਜੁੜੇ ਮਾਮਲਿਆਂ ਦੀ ਪੈਰਵੀ ਕਰ ਰਹੇ ਹਨ। ਇਨ੍ਹਾਂ ਵਿੱਚ ਇੱਕ ਨਾਮ ਤਰਨਤਾਰਨ ਦੇ ਵਕੀਲ ਜਗਦੀਪ ਸਿੰਘ ਰੰਧਾਵਾ ਦਾ ਹੈ ਤੇ ਦੂਜਾ ਨਾਂ ਜੱਗੀ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਦਾ ਹੈ। Report- Team BBC Punjabi Voice- Dalip Singh Inputs- Gurminder Grewal/ Ravinder Singh Robin/ Edit- Sadaf Khan

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Woman chains drug addict daughter, MP assures family help

https://www.youtube.com/watch?v=XPqx-Dj1a4k A woman in Amritsar has kept her daughter chained at home to keep her from taking drugs. Report: Ravinder Singh Robin

SGPC ਪ੍ਰਧਾਨ Jagir Kaur ਕਿਸਾਨ ਅੰਦੋਲਨ, PM Modi ਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ? |

https://www.youtube.com/watch?v=c1rZHAH29Mc&t=4s SGPC ਪ੍ਰਧਾਨ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਤੇਗ ਬਹਾਦਰ ਦੇ 400 ਸਾਲਾ ਸਮਾਗਮ ਵਿੱਚ ਸੱਦਣ, ਕਿਸਾਨ ਅੰਦੋਲਨ ਅਤੇ ਕਰਤਾਰਪੁਰ ਲਾਂਘੇ...

HARDAN – A Village with Distinctions

https://youtu.be/TncUaMGo9io HARDAN - A Village with Distinctions is Situated about 14 km from Punjab's border town  Batala , "HARDAN" is a small village...

Why despite living for centuries in Afghanistan, Sikhs and Hindus are still insecure?

https://zeenews.india.com/india/why-despite-living-for-centuries-in-afghanistan-sikhs-and-hindus-are-still-insecure-2387999.html Report- Ravinder Singh Robin

PM Modi ਨੇ 26 December ‘ਵੀਰ ਬਾਲ ਦਿਵਸ’ ਵਜੋਂ ਮਨਾਏ ਜਾਣ ਦਾ ਐਲਾਨ ਕੀਤਾ ਪਰ SGPC ਦੀ ਮੈਂਬਰ ਨੇ ਜਤਾਇਆ ਇਤਰਾਜ਼

https://www.youtube.com/watch?v=2YUAWkzLFI4 #PMModi #GuruGobindSingh #SGPC ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ...