ਅੰਮ੍ਰਿਤਸਰ ਦੀਆਂ ਸੜਕਾਂ ’ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਇਰੀ ਦੇ ਇਸ ਅੰਦਾਜ਼ ’ਚ ਨਜ਼ਰ ਆਏ। ਹਰਿਮੰਦਰ ਸਾਹਿਬ, ਰਾਮ ਤੀਰਥ ਤੇ ਜਲ੍ਹਿਆਂਵਾਲਾ ਬਾਗ ਜਾਣ ਮਗਰੋਂ ਗਿਆਨੀ ਟੀ ਸਟਾਲ ’ਤੇ ਰੁਕੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਰਸੀ ਛੱਡਣ ਮਗਰੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ। ਮੁੱਖ ਮੰਤਰੀ ਬਣਨ ਮਗਰੋਂ ਚੰਨੀ ਲੋਕਾਂ ਨੂੰ ਮਿਲ ਰਹੇ ਹਨ ਅਤੇ ਕਈ ਸ਼ਹਿਰਾਂ ਦੀ ਫੇਰੀ ’ਤੇ ਹਨ। ਵੀਡੀਓ- ਰਵਿੰਦਰ ਸਿੰਘ ਰੌਬਿਨ