ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੰਦੋਲਨ ਨੂੰ 10 ਮਹੀਨੇ ਪੂਰੇ ਹੋਣ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਗਿਆ ਹੈ। ਪੰਜਾਬ ਤੇ ਹਰਿਆਣਾ ’ਚ ਬੰਦ ਦੇ ਸੱਦੇ ਦਾ ਅਸਰ, ਰੇਲ ਤੇ ਸੜਕੀ ਆਵਾਜਾਹੀ ਪ੍ਰਭਾਵਿਤ ਹੋਈ ਹੈ। ਦਿੱਲੀ ਦੇ ਨਾਲ ਲਗਦੇ ਬਾਰਡਰਾਂ ’ਤੇ ਵੀ ਕਿਸਾਨਾਂ ਦੀ ਸਰਗਮਰੀ ਦੇਖਣ ਨੂੰ ਮਿਲੀ। ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਲਈ ਕਿਸਾਨ ਅੰਦੋਲਨ ਕਰ ਰਹੇ ਹਨ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਕਈ ਗੇੜ ਦੀਆਂ ਬੈਠਕਾਂ ਮਗਰੋਂ ਵੀ ਹੱਲ ਨਹੀਂ ਨਿਕਲਿਆ। ਸਰਕਾਰ ਨੇ ਕਾਨੂੰਨਾਂ ’ਚ ਸੋਧ ਦੀ ਗੱਲ ਕਹੀ ਹੈ ਪਰ ਕਿਸਾਨ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰ ਰਹੇ ਹਨ (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਗੁਰਪ੍ਰੀਤ ਚਾਵਲਾ, ਗੁਰਮਿੰਦਰ ਸਿੰਘ ਗਰੇਵਾਲ, ਪ੍ਰਦੀਪ ਪੰਡਿਤ, ਸੁਰਿੰਦਰ ਮਾਨ ਅਤੇ ਸੁਖਚਰਨ ਪ੍ਰੀਤ)