ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸਾ ਕਾਰੋਬਾਰ ਦੇ ਮਾਮਲੇ ’ਚ ਮੁਹਾਲੀ ਵਿੱਚ ਐੱਫਆਈਆਰ ਦਰਜ। ਇਹ ਐੱਫ਼ਆਈਆਰ NDPS ਦੀ ਧਾਰਾ 25, 27 A ਤੇ 29 ਦੇ ਤਹਿਤ ਦਰਜ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਤੇ ਇਹ ਵੀ ਸੰਭਵ ਹੈ ਕਿ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਹ FIR ਮੋਹਾਲੀ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਦਰਜ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲੰਬੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਮਜੀਠੀਆ ਖਿਲਾਫ਼ ਜਾਂਚ ਲਈ ਦਬਾਅ ਬਣਾ ਰਹੇ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਬਿਕਰਮ ਮਜੀਠਿਆ ਖਿਲਾਫ਼ ਦਰਜ ਹੋਏ ਮਾਮਲੇ ਬਾਰੇ ਬੋਲੇ। ਵੀਡੀਓ- ਰਵਿੰਦਰ ਸਿੰਘ ਰੌਬਿਨ, ਸਰਬਜੀਤ ਧਾਲੀਵਾਲ ਐਡਿਟ- ਰਾਜਨ ਪਪਨੇਜਾ