ਲਾਂਸ ਨਾਇਕ ਜਸਬੀਰ ਸਿੰਘ ਬੀਤੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਮਾਰੇ ਗਏ ਸਨ। ਜਸਬੀਰ ਸਿੰਘ ਖ਼ਡੂਰ ਸਾਹਿਬ ਦੇ ਪਿੰਡ ਵੈਈਂ ਪੂਈਂ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਸਬੀਰ ਸਿੰਘ ਦੇ ਪਿੱਛੇ ਘਰ ਵਿੱਚ ਮਾਤਾ-ਪਿਤਾ, ਛੋਟਾ ਭਰਾ ਅਤੇ ਭੈਣ ਹੈ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਲਾਂਸ ਨਾਇਕ ਜਸਬੀਰ ਸਿੰਘ ਲਈ ਪੰਜਾਬ ਸਰਕਾਰ ਨੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਅਤੇ ਪਰਿਵਾਰ ਦੇ ਇੱਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ। ਰਿਪੋਰਟ- ਬੀਬੀਸੀ ਲਈ ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ