#PunjabAssemblyElections #PunjabElections ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇੱਕ ਦਿਨ ਦੀ ਪੰਜਾਬ ਫੇਰੀ ’ਤੇ ਹਨ। ਅੰਮ੍ਰਿਤਸਰ ਵਿੱਚ ਧਾਰਮਿਕ ਥਾਵਾਂ ਉੱਤੇ ਜਾਣ ਦੇ ਪ੍ਰੋਗਰਾਮ ਤਹਿਤ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਸੀਐੱਮ ਚਰਨਜੀਤ ਚੰਨੀ, ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਵੀ ਸਨ। ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਜੀਟਲ ਚੋਣ ਮੁਹਿੰਮ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕਰਨ ਆਏ ਹਨ। ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਲਈ ਡਿਜੀਟਲ ਤਰੀਕੇ ਅਪਨਾਉਣੇ ਪੈ ਰਹੇ ਹਨ ਕੋਰੋਨਾ ਦੇ ਫੈਲਾਅ ਕਾਰਨ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਇਕੱਠਾਂ ਉੱਤੇ 31 ਜਨਵਰੀ ਤੱਕ ਪਾਬੰਦੀ ਲਾਈ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫ਼ਿਜ਼