ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰ ਵਿੱਚ ਮੰਤਰੀ ਹਰਦੀਪ ਪੁਰੀ ਅੰਮ੍ਰਿਤਸਰ ਪਹੁੰਚੇ ਸਨ। ਅੰਮ੍ਰਿਤਸਰ ਵਿੱਚ ਉਨ੍ਹਾਂ ਨੇ ਈ-ਰਿਕਸ਼ਾ ’ਤੇ ਬੈਠ ਕੇ ਲੋਕਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ। ਹਰਦੀਪ ਪੁਰੀ ਨੇ ਇਸ ਦੌਰਾਨ ਅੰਮ੍ਰਿਤਸਰ ਦੇ ਮਸ਼ਹੂਰ ਕੁਲਚੇ ਖਾਦੇ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉੱਧਰ ਦੂਜੇ ਪਾਸੇ ਭਗਵੰਤ ਮਾਨ ਚੋਣ ਪ੍ਰਚਾਰ ਵਿੱਚ ਗਾਣਾ ਗਾਉਂਦੇ ਨਜ਼ਰ ਆਏ। ਇਸ ਮੌਕੇ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਵੀ ਉਨ੍ਹਾਂ ਦੇ ਨਾਲ ਸਨ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼