ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ 18 ਮਾਰਚ ਨੂੰ ਸ਼ੁਰੂ ਹੋਈ ਕਰਵਾਈ ਅਜੇ ਵੀ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਬੰਦ ਹੈ ਅਤੇ ਲੋਕਾਂ ਦੇ ਕੰਮ ਪ੍ਰਭਾਵਿਤ ਹਨ। ਇਨ੍ਹਾਂ ਹਾਲਾਤਾਂ ਵਿੱਚ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਵਿਦੇਸ਼ਾਂ ਵਿੱਚ ਵਿਰੋਧ ਹੋ ਰਹੇ ਹਨ। ਸਿੱਖ ਆਗੂ ਦਾਦੂਵਾਲ ਨੇ ਜ਼ਾਬਤੇ ਵਿੱਚ ਰਹਿ ਕੇ ਵਿਰੋਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਗੱਲ ਦੇ ਦਹਿਸ਼ਤ ਦਾ ਮਾਹੌਲ ਬਣਾ ਰਹੀ ਹੈ। (ਵੀਡੀਓ – ਏਐੱਨਆਈ, ਰਵਿੰਦਰ ਸਿੰਘ ਰੌਬਿਨ ਐਡਿਟ – ਰਾਜਨ ਪਪਨੇਜਾ) #amritpalsingh #punjab