ਅਕਾਲ ਤਖਤ ਸਾਹਿਬ ਦੇ ਅਧਿਕਾਰ ਖੇਤਰ ਨੂੰ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸਜੀਪੀਸੀ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਐੱਸਜੀਪੀਸੀ ਦੀ ਅੰਤ੍ਰਿਗ ਕਮੇਟੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣਾ ਕਮੇਟੀ ਦਾ ਸਾਂਝਾ ਫੈਸਲਾ ਸੀ। ਕਮੇਟੀ ਨੇ ਇਹ ਵੀ ਕਿਹਾ ਕਿ ਜਥੇਦਾਰ ਸਾਹਿਬਾਨਾਂ ਨੂੰ ਹਟਾਏ ਜਾਣ ਦਾ ਅਧਿਕਾਰ ਐੱਸਜੀਪੀਸੀ ਕੋਲ ਹੈ। ਸ਼ਨੀਵਾਰ ਨੂੰ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਅਕਾਲ ਤਖ਼ਤ ਦੇ ਫੈਸਲੇ ਅਕਾਲ ਤਖ਼ਤ ਦੀ ਹਦੂਦ ਅੰਦਰ ਹੀ ਰਹਿ ਜਾਂਦੇ ਹਨ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ #Amritsar #sriakaltakht #punjab