ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਰਹੇ ਉਨ੍ਹਾਂ ਦੇ 7 ਸਾਥੀਆਂ ਨੂੰ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਲੋਕਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਦਰਅਸਲ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਇਨ੍ਹਾਂ ਸੱਤ ਜਣਿਆਂ ’ਤੇ ਦੁਬਾਰਾ ਐੱਨਐੱਸਏ ਨਾ ਲਾਏ ਜਾਣ ਦਾ ਫ਼ੈਸਲਾ ਲਿਆ ਗਿਆ ਸੀ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ #punjab #AmritpalSingh