ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਸਮਾਗਮ ਹੋਏ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਦੌਰਾਨ ਫਸੀਲ ਤੋਂ ਸੰਬੋਧਨ ਨਹੀਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਦੌਰਾਨ ਹੀ ਪੰਜਾਬ ਵਿੱਚ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਦਰਅਸਲ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਐੱਸਜੀਪੀਸੀ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਕੁਲਦੀਪ ਸਿੰਘ ਗੜਗੱਜ ਵੱਲੋਂ ਨਾ ਹੀ ਫਸੀਲ ਤੋਂ ਸੰਬੋਧਿਤ ਕੀਤਾ ਜਾਏ ਅਤੇ ਨਾ ਹੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇ। ਰਿਪੋਰਟ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ #punjab #amritsar #akaltakthsahib