ਚਰਨਜੀਤ ਸਿੰਘ ਦੇ ਪਿਤਾ ਕਾਂਸਟੇਬਲ ਸਰਮੁਖ ਸਿੰਘ ਅਤੇ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਇੱਕ ਪੁਲਿਸ ਮੁਕਾਬਲੇ ਵਿੱਚ ਖਾੜਕੂ ਦਸ ਕੇ ਮਾਰਨ ਦਾ ਦਾਅਵਾ ਪੰਜਾਬ ਪੁਲਿਸ ਵੱਲੋਂ ਕੀਤਾ ਗਿਆ ਸੀ ਪਰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਪੁਲਿਸ ਮੁਕਾਬਲੇ ਨੂੰ ਝੂਠਾ ਕਰਾਰ ਦਿੰਦਿਆਂ ਪੰਜਾਬ ਪੁਲਿਸ ਦੇ ਸਾਬਕਾ ਐੱਸਪੀ ਪਰਮਜੀਤ ਸਿੰਘ ਨੂੰ ਦਸ ਸਾਲ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੂਰਾ ਮਾਮਲਾ 1993 ਦਾ ਹੈ ਅਤੇ ਇਸ ਵਿੱਚ ਤਿੰਨ ਪੁਲਿਸ ਕਰਮੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਵੀ ਕੀਤਾ ਹੈ। ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਰਵਿੰਦਰ ਸਿੰਘ ਰੌਬਿਨ, ਐਡਿਟ- ਗੁਰਕਿਰਤਪਾਲ ਸਿੰਘ #punjab #amritsar #PoliceEncounter