ਪੰਜਾਬੀ ਗਾਇਕ ਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫੀਨਾਮਾ ਲੈ ਕੇ ਪਹੁੰਚੇ ਹਨ.. ਦਰਅਸਲ ਉਨ੍ਹਾਂ ਵਲੋਂ ਸ਼੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਇੱਕ ਪ੍ਰੋਗ੍ਰਾਮ ਵਿੱਚ ਗਾਏ ਗਏ ਗੀਤ ਅਤੇ ਉਸ ਉੱਤੇ ਲੋਕਾਂ ਦੇ ਨੱਚਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਜੈ ਰਿਹਾ ਹੈ,ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ ਸੀ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਇਹ ਮਰਿਆਦਾ ਦੀ ਉਲੰਘਣਾ ਹੈ ਤੇ ਸਰਕਾਰ ਨੂੰ ਇਸ ਗੱਲ ਬਾਰੇ ਮੁਆਫੀ ਮੰਗਣੀ ਚਾਹੀਦੀ ਹੈ.. ਵੀਡੀਓ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #BirSingh #Punjab #Akaltakht